spot_img
Homeਪੰਜਾਬਮਾਲਵਾ34 ਵੇਂ ਦਿਨ ਹੜਤਾਲ ਤੇ ਬੈਠੇ ਸਫਾਈ ਕਰਮਚਾਰੀ

34 ਵੇਂ ਦਿਨ ਹੜਤਾਲ ਤੇ ਬੈਠੇ ਸਫਾਈ ਕਰਮਚਾਰੀ

ਜਗਰਾਉਂ 16 (  ਰਛਪਾਲ ਸਿੰਘ ਸ਼ੇਰਪੁਰੀ,)   ਸਫਾਈ ਸੇਵਕਾਂ ਦੀ ਹੜਤਾਲ ਨੂੰ ਅੱਜ ਇਕ ਮਹੀਨੇ ਤੋਂ ਜਿਆਦਾ ਸਮਾਂ ਹੋ ਗਿਆ ਹਰ ਰੋਜ ਵੱਖ ਵੱਖ ਜਥੇਬੰਦੀਆਂ ਸਮਾਜ ਸੇਵੀ ਸੰਸਥਾਵਾਂ ਦਾ ਸਮਰਥਨ ਮਿਲਣਾ ਸ਼ੁਭ ਸੰਕੇਤ ਹੈ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਫਾਈ ਕਰਮਚਾਰੀ ਯੂਨੀਅਨ ਮਿਉਂਸਪਲ ਐਕਸ਼ਨ ਕਮੇਟੀ ਲੁਧਿਆਣਾ ਦੇ ਪ੍ਰਧਾਨ ਅਰੁਣ ਗਿੱਲ ਨੇ ਕੀਤਾ ਅੱਜ 34 ਵੇਂ ਦਿਨ ਹੜਤਾਲ ਅੰਦਰ ਧਰਨੇ ਤੇ ਬੈਠੇ ਸਫਾਈ ਕਰਮਚਾਰੀਆਂ ਨਾਲ ਹਮਦਰਦੀ ਪ੍ਰਗਟਾਉਂਦੇ ਹੋਏ ਅਬ ਨਹੀਂ ਵੈਲਫੇਅਰ ਸੁਸਾਇਟੀ ਦੀ ਪ੍ਰਧਾਨ ਸਤਵਿੰਦਰ ਕੌਰ ਸੱਤੀ ਆਪਣੀ ਟੀਮ ਪਹੁੰਚੀ ਉਹਨਾ ਸਫਾਈ ਸੇਵਕਾਂ ਦੇ ਹੱਕ ਵਿੱਚ ਬੋਲਦਿਆਂ ਕਿਹਾ ਕਿ ਅੱਜ ਸਾਨੂੰ ਪਾਰਟੀ ਬਾਜੀ ਤੋਂ ਉਪਰ ਉਠ ਕੇ ਲਤਾੜੇ ਜਾ ਰਹੇ ਕਰਮਚਾਰੀਆਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ ਤਾਂ ਇਹਨਾਂ ਸਫਾਈ ਕਰਮਚਾਰੀਆਂ ਦੇ ਪ੍ਰੀਵਾਰ ਵੀ ਵਧੀਆ ਜੀਵਨ ਪੱਧਰ ਜੀਅ ਸਕਣ ਬੀ. ਐਸ. ਪੀ ਤੋਂ ਰਛਪਾਲ ਸਿੰਘ ਗਾਲਿਬ ਆਪਣੇ ਸਾਥੀਆਂ ਨਾਲ ਪਹੁੰਚੇ ਉਨਾਂ ਕਿਹਾ ਜੇਕਰ ਸਾਡੀ ਪਾਰਟੀ ਸਮਰਥਨ ਅਨੁਸਾਰ ਸਰਕਾਰ ਬਣਦੀ ਹੈ ਤਾਂ ਪਹਿਲ ਦੇ ਆਧਾਰ ਤੇ ਸਰਕਾਰ ਨੂੰ ਮੰਗਾ ਹੱਲ ਕਰਨ ਚੋਣ ਮਨੋਰਥ ਪੱਤਰ ਵਿੱਚ ਪਹਿਲ ਦੇ ਆਧਾਰ ਤੇ ਰੱਖਣਗੇ ਕਿਉਂਕਿ ਸਫਾਈ ਸੇਵਕਾਂ ਦੀ ਅਹਿਮੀਅਤ ਕਰੋਨਾ ਕਾਲ ਨੇ ਦੱਸ ਦਿੱਤੀ ਹੈ ਅੱਜ ਦੀ ਮੀਟਿੰਗ ਵਿੱਚ ਸ਼੍ਰੀ ਰਾਕੇਸ਼ ਸ਼ਰਮਾ, ਪਰਮਪ੍ਰੀਤ ਕੌਰ, ਇਸ ਮੌਕੇ ਸਫਾਈ ਸੇਵਕ ਯੂਨੀਅਨ ਦੇ ਸਰਪ੍ਰਸਤ ਸੁਤੰਤਰ ਗਿੱਲ ਸੈਕਟਰੀ ਰਜਿੰਦਰ ਕੁਮਾਰ ਜੁਆਇੰਟ ਸਕੱਤਰ ਬਲਵੀਰ ਗਿੱਲ ਚੇਅਰਮੈਨ ਰਾਜ ਕੁਮਾਰ ਪ੍ਰਧਾਨ ਗੋਵਰਧਨ ਸੀਵਰੇਜ ਯੂਨੀਅਨ ਦੇ ਪ੍ਰਧਾਨ ਰਾਜ ਕੁਮਾਰ ਸੈਕਟਰੀ ਲਖਵੀਰ ਸਿੰਘ ਅਤੇ ਸਮੂਹ ਨਗਰ ਕੌਂਸਲ ਜਗਰਾਓਂ ਦੇ ਕਲੈਰੀਕਲ ਸਟਾਫ ਅਤੇ ਸਮੂਹ ਕਰਮਚਾਰੀ ਹਾਜਰ ਸਨ

RELATED ARTICLES
- Advertisment -spot_img

Most Popular

Recent Comments