spot_img
Homeਮਾਝਾਗੁਰਦਾਸਪੁਰਬੀਤੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਲਗਾਇਆ...

ਬੀਤੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਲਗਾਇਆ ਗਿਆ ਕੋਵਿਡ ਵੈਕਸੀਨੇਸ਼ਨ ਕੈਂਪ

ਕਾਦੀਆਂ 2 ਫ਼ਰਵਰੀ (ਮੁਨੀਰਾ ਸਲਾਮ ਤਾਰੀ)
ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਸੰਸਥਾ ਦੇ ਬ੍ਰਾਂਚ ਪ੍ਰਧਾਨ ਮੁਕੇਸ਼ ਵਰਮਾ ਦੀ ਅਗਵਾਈ ਹੇਠ ਜ਼ਿਲ੍ਹਾ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਅਸ਼ਫਾਕ ਜੀ ਅਤੇ ਸਿਵਲ ਸਰਜਨ ਡਾ ਵਿਜੇ ਕੁਮਾਰ ਜੀ ਦੇ ਦਿਸ਼ਾ ਨਿਰਦੇਸ਼ਾਂ ਤੇ ਐੱਸ ਐੱਮ ਓ ਡਾ ਜਤਿੰਦਰ ਸਿੰਘ ਗਿੱਲ ਦੀ ਪ੍ਰਧਾਨਗੀ ਵਿਚ ਹੈਲਥ ਇੰਸਪੈਕਟਰ ਕੁਲਬੀਰ ਸਿੰਘ ਦੀ ਦੇਖ ਰੇਖ ਵਿੱਚ ਦੂਸਰੇ ਫੇਜ਼ ਦਾ ਕੋਵਿਡ ਵੈਕਸੀਨੇਸ਼ਨ ਕੈਂਪ ਆਯੋਜਿਤ ਕੀਤਾ ਗਿਆ ਜਿਸ ਵਿਚ ਲੋਕਾਂ ਨੂੰ ਫਾਰਮਾਸਿਸਟ ਅਮਿਤ ਕੁਮਾਰ ਅਤੇ ਉਨ੍ਹਾਂ ਦੀ ਟੀਮ ਵੱਲੋਂ ਵੈਕਸੀਨ ਲਗਾਈ ਗਈ ।ਭਾਰਤ ਵਿਕਾਸ ਪ੍ਰੀਸ਼ਦ ਦੇ ਵੱਲੋਂ ਆਪਣੇ ਵਲੰਟੀਅਰਜ਼ ਜਿਨ੍ਹਾਂ ਵਿੱਚ ਜਸਬੀਰ ਸਿੰਘ ਸਮਰਾ ਜਨਰਲ ਸਕੱਤਰ ਪਵਨ ਕੁਮਾਰ ਵਿੱਤ ਸਕੱਤਰ ,ਸੰਜੀਤਪਾਲ ਸਿੰਘ ਸੰਧੂ ਅਤੇ ਵਿਨੋਦ ਕੁਮਾਰ ਦੀ ਡਿਊਟੀ ਕੋਵਿੱਡ ਦੀ ਹਦਾਇਤਾਂ ਦਾ ਪਾਲਣ ਕਰਵਾਉਣ ਲਈ ਅਤੇ ਉਨ੍ਹਾਂ ਦੇ ਸਹਿਯੋਗ ਲਈ ਲਗਾਈ ਗਈ ।ਜਿਨ੍ਹਾਂ ਨੇ ਆਪਣੀ ਡਿਊਟੀ ਨੂੰ ਬਹੁਤ ਸੁਚੱਜੇ ਢੰਗ ਨਾਲ ਨਿਭਾਉਂਦੇ ਹੋਏ ਪ੍ਰਬੰਧਕੀ ਢੰਗ ਨਾਲ ਲੋਕਾਂ ਨੂੰ ਕੋਵਿੱਡ ਵੈਕਸੀਨ ਲਗਾਉਣ ਦਾ ਪ੍ਰਬੰਧ ਕੀਤਾ । ਭੀੜ ਨੂੰ ਘੱਟ ਕਰਨ ਲਈ ਪ੍ਰਬੰਧਕਾਂ ਵੱਲੋਂ ਸੜਕ ਦੇ ਕਿਨਾਰੇ 6 ਫੁੱਟ ਤੇ ਕੁਰਸੀਆਂ ਲਗਾਈਆਂ ਗਈਆਂ ਤਾਂ ਜੋ ਸਾਰੇ ਲੋਕ ਸੁਵਿਧਾ ਦੇ ਨਾਲ ਇੰਜੈਕਸ਼ਨ ਲਗਾ ਸਕਣ ਇਸ ਮੌਕੇ ਤੇ ਭਾਰਤ ਵਿਕਾਸ ਪ੍ਰੀਸ਼ਦ ਦੇ ਪ੍ਰਧਾਨ ਮੁਕੇਸ਼ ਵਰਮਾ ਨੇ ਕਿਹਾ ਕਿ ਉਨ੍ਹਾਂ ਦੀ ਟੀਮ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਲਈ ਹਰ ਸਮੇਂ ਕੋਸ਼ਿਸ਼ ਕਰਦੀ ਰਹਿੰਦੀ ਹੈ । ਕਿਉਂਕਿ ਮੁਸ਼ਕਿਲ ਦੇ ਇਸ ਦੌਰ ਵਿੱਚ ਹਰ ਨਾਗਰਿਕ ਦਾ ਫ਼ਰਜ਼ ਹੈ ਕਿ ਉਹ ਇੱਕ ਦੂਜੇ ਨੂੰ ਸਹਿਯੋਗ ਕਰੇ ਤਾਂ ਜੋ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਕੋਸ਼ਿਸ਼ ਕੀਤੀ ਜਾ ਸਕੇ। ਉਨ੍ਹਾਂ ਲੋਕਾਂ ਤੋਂ ਅਪੀਲ ਕੀਤੀ ਕਿ ਭਾਰਤ ਵਿਕਾਸ ਪ੍ਰੀਸ਼ਦ ਦੇ ਸਿਹਤ ਸੁਰੱਖਿਆ ਅਭਿਆਨ ਵਿੱਚ ਭਾਗ ਲੈਣ । ਡਾ ਜਤਿੰਦਰ ਸਿੰਘ ਗਿੱਲ ਨੇ ਕੈਂਪ ਦਾ ਦੌਰਾ ਕੀਤਾ ਅਤੇ ਹਾਜ਼ਰ ਲੋਕਾਂ ਨੂੰ ਵੈਕਸਿਨ ਲਗਵਾਉਣ ਲਈ ਹਦਾਇਤਾਂ ਦਾ ਪਾਲਣ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਤੇ ਉਨ੍ਹਾਂ ਨੇ ਕੈਂਪ ਦੇ ਪ੍ਰਬੰਧਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਇਹ ਕਾਰਜ ਸਰਾਹਨਾ ਯੋਗ ਹੈ ।ਅਤੇ ਉਨ੍ਹਾਂ ਇਸ ਮੌਕੇ ਪ੍ਰਧਾਨ ਮੁਕੇਸ਼ ਵਰਮਾ ਨੂੰ ਇਸ ਕੰਮ ਲਈ ਵਧਾਈ ਦਿੱਤੀ ਅਤੇ ਕਿਹਾ ਕਿ ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਦਿੱਤੇ ਜਾ ਰਹੇ ਸਹਿਯੋਗ ਦੀ ਪ੍ਰਸ਼ੰਸਾ ਕੀਤੀ ਉਨ੍ਹਾਂ ਕਿਹਾ ਕੋਰੋਨਾ ਦੇ ਇਸ ਦੌਰ ਵਿੱਚ ਹਰ ਵਿਅਕਤੀ ਨੂੰ ਆਪਣੀ ਅਤੇ ਆਪਣਿਆਂ ਦੀ ਸੁਰੱਖਿਆ ਲਈ ਇੰਜੈਕਸ਼ਨ ਜ਼ਰੂਰ ਲਗਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਰੇ ਸਮਾਜਿਕ ਸੰਸਥਾਵਾਂ ਨੂੰ ਭਾਰਤ ਵਿਕਾਸ ਪ੍ਰੀਸ਼ਦ ਦੀ ਤਰ੍ਹਾਂ ਹੀ ਅੱਗੇ ਵਧ ਕੇ ਇੱਛਾ ਅਨੁਸਾਰ ਲੋਕਾਂ ਦੀ ਮਦਦ ਲਈ ਕੋਸ਼ਿਸ਼ ਕਰਦੇ ਰਹਿਣਾ ਚਾਹੀਦਾ ਹੈ। ਅਤੇ ਲੋਕ ਭਲਾਈ ਦੇ ਕੰਮ ਕਰਨੇ ਚਾਹੀਦੇ ਹਨ ਤਾਂ ਜੋ ਅਸੀਂ ਆਪਣੇ ਸਮਾਜ ਦਾ ਨਵ ਨਿਰਮਾਣ ਕਰ ਸਕੀਏ । ਇਸ ਮੌਕੇ ਤੇ ਉਨ੍ਹਾਂ ਦੇ ਨਾਲ ਜਨਰਲ ਸਕੱਤਰ ਜਸਬੀਰ ਸਿੰਘ ਸਮਰਾ ਵਿੱਤ ਸਕੱਤਰ ਪਵਨ ਕੁਮਾਰ ਡਾ ਬਿਕਰਮਜੀਤ ਸਿੰਘ ਬਾਜਵਾ, ਜੋਤੀ ਮਹਾਜਨ , ਬਲਜੀਤ ਸਿੰਘ ਬੱਲੀ , ਮਨੋਜ ਕੁਮਾਰ , ਅਮਿਤ ਕੁਮਾਰ ,ਅਸ਼ਵਨੀ ਕੁਮਾਰ, ਸੈਕਟਰ ਅਫਸਰ ਦਿਨੇਸ਼ ਕੁਮਾਰ ਅਤੇ ਕਸ਼ਮੀਰ ਕੌਰ ਮੌਜੂਦ ਸੀ।
ਫੋਟੋ :-ਐੱਸ ਐੱਮ ਓ ਕਾਦੀਆਂ ਡਾ ਜਤਿੰਦਰ ਸਿੰਘ ਗਿੱਲ ਦੌਰੇ ਦੇ ਦੌਰਾਨ ਜਾਣਕਾਰੀ ਪ੍ਰਾਪਤ ਕਰਦੇ ਹੋਏ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments