spot_img
Homeਮਾਝਾਗੁਰਦਾਸਪੁਰਬੀ.ਐੱਲ.ਓਜ਼ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਘਰ-ਘਰ ਜਾ ਕੇ ਕੀਤੀ ਜਾ...

ਬੀ.ਐੱਲ.ਓਜ਼ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਘਰ-ਘਰ ਜਾ ਕੇ ਕੀਤੀ ਜਾ ਰਹੀ ਵੈਕਸ਼ੀਨੇਸ਼ਨ

ਬਟਾਲਾ, 2 ਫਰਵਰੀ (ਮੁਨੀਰਾ ਸਲਾਮ ਤਾਰੀ) – ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਅੰਦਰ ਕੋਵਿਡ-19 ਮਹਾਂਮਾਰੀ ਦੇ ਖਤਰੇ ਅਤੇ ਤੀਸਰੀ ਲਹਿਰ ਓਮੀਕਰੋਨ ਦੇ ਮੱਦੇਨਜ਼ਰ ਇਸ ਬਿਮਾਰੀ ਤੋਂ ਬਚਾਅ ਲਈ ਵੈਕਸੀਨ ਲਗਾਉਣ ਲਈ ਵਿਸ਼ੇਸ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜੋ ਘਰ ਘਰ ਜਾ ਕੇ ਵੈਕਸੀਨ ਲਗਾ ਰਹੀਆਂ ਹਨ।

ਐੱਸ.ਡੀ.ਐੱਮ. ਬਟਾਲਾ ਰਾਮ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਸ਼ਾਸਨ ਵੱਲੋਂ 100 ਫੀਸਦੀ ਵੈਕਸੀਨੇਸ਼ਨ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜਿਨਾਂ ਲੋਕਾਂ ਵਲੋਂ ਅਜੇ ਤਕ ਆਪਣੀ ਪਹਿਲੀ ਜਾਂ ਨਿਰਧਾਰਤ ਸਮੇਂ ਤੋਂ ਬਾਅਦ ਦੂਜੀ ਵੈਕਸੀਨ ਨਹੀ ਲਵਾਈ, ਉਹ ਵੈਕਸੀਨ ਜਰੂਰ ਲਗਵਾ ਲੈਣ। ਉਨਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਵੈਕਸੀਨ ਲਗਵਾਉਣ ਵਿਚ ਅਣਗਹਿਲੀ ਜਾਂ ਦੇਰੀ ਬਿਲਕੁਲ ਨਾ ਕੀਤੀ ਜਾਵੇ, ਤਾਂ ਜੋ 20 ਫਰਵਰੀ ਨੂੰ ਵੋਟਾਂ ਵਾਲੇ ਦਿਨ ਵੋਟਰਾਂ ਦੀ 100 ਫੀਸਦ ਵੋਟਿੰਗ ਹੋ ਸਕੇ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਬਟਾਲਾ ਵਿੱਚ ਵੈਕਸੀਨੇਸ਼ਨ ਮੁਹਿੰਮ ਪੂਰੇ ਜ਼ੋਰਾਂ ’ਤੇ ਚੱਲ ਰਹੀ ਹੈ ਅਤੇ ਇਸਦੇ ਬਹੁਤ ਵਧੀਆ ਨਤੀਜੇ ਸਾਹਮਣੇ ਆਏ ਹਨ। ਉਨ੍ਹਾਂ ਦੱਸਿਆ ਕਿ ਬਟਾਲਾ ਸ਼ਹਿਰ ਦੇ ਹਰ ਗਲੀ ਮੁਹੱਲੇ ਵਿੱਚ ਸਿਹਤ ਵਿਭਾਗ ਅਤੇ ਬੀ.ਐੱਲ.ਓਜ਼ ਦੀਆਂ ਸਾਂਝੀਆਂ ਟੀਮਾਂ ਵਲੋਂ ਸਾਰੇ ਯੋਗ ਵਿਅਕਤੀਆਂ ਨੂੰ ਵੈਕੀਸਨ ਲਗਾਈ ਜਾ ਰਹੀ ਹੈ, ਤਾਂ ਜੋ ਇੱਕ ਵੀ ਯੋਗ ਵਿਅਕਤੀ ਵੈਕਸੀਨ ਲਗਾਉਣ ਤੋਂ ਵਾਂਝਾ ਨਾ ਰਹਿ ਜਾਵੇ। ਉਨਾਂ ਕਿਹਾ ਕਿ ਆਪਣੀ, ਆਪਣੇ ਪਰਿਵਾਰ ਤੇ ਆਲੇ-ਦੁਆਲੇ ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਵੈਕਸੀਨ ਲਗਵਾਉਣ ਵਿਚ ਲਾਪਰਵਾਹੀ ਨਾ ਵਰਤੀ ਜਾਵੇ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments