spot_img
Homeਮਾਝਾਗੁਰਦਾਸਪੁਰਵਿਧਾਨ ਸਭਾ ਚੋਣਾਂ ਸਬੰਧੀ ਮਿਲੀਆਂ 287 ਸ਼ਿਕਾਇਤਾਂ ਵਿਚੋਂ 258 ਦਾ ਨਿਪਟਾਰਾ

ਵਿਧਾਨ ਸਭਾ ਚੋਣਾਂ ਸਬੰਧੀ ਮਿਲੀਆਂ 287 ਸ਼ਿਕਾਇਤਾਂ ਵਿਚੋਂ 258 ਦਾ ਨਿਪਟਾਰਾ

ਕਾਦੀਆਂ, 8 ਫਰਵਰੀ (ਮੁਨੀਰਾ ਸਲਾਮ ਤਾਰੀ) ਪੰਜਾਬ ਵਿਧਾਨ ਸਭਾ ਚੋਣਾਂ-2022 ਲਈ ਜ਼ਿਲਾ ਪੱਧਰੀ  ਸ਼ਿਕਾਇਤ ਸੈੱਲ, ਸੀ-ਵਿਜ਼ਲ ਨਾਗਰਿਕ ਐਪ ਅਤੇ ਮੁੱਖ ਚੋਣ ਦਫਤਰ ਪੰਜਾਬ ਤੋਂ ਪ੍ਰਾਪਤ 287 ਸ਼ਿਕਾਇਤਾਂ ਵਿਚੋਂ 258 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ

ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ, ਜਨਾਬ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਨਿਰਪੱਖ ਅਤੇ ਬਿਨਾਂ ਕਿਸੇ ਡਰ ਤੇ ਭੈਅ ਤੋਂ ਕਰਵਾਉਣ ਲਈ ਪ੍ਰਸ਼ਾਸਨ ਵਚਨਬੱਧ ਹੈ ਤੇ ਚੋਣਾਂ ਅਮਨ-ਸ਼ਾਂਤੀ ਨਾਲ ਨੇਪਰੇ ਚਾੜ੍ਹੀਆਂ ਜਾਣਗੀਆਂ

ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਨੇ ਲੋਕਾਂ ਨੂੰ ਸੀ-ਵਿਜ਼ਲ ਐਪ ਦੀ ਵੱਧ ਤੋਂ ਵੱਧ ਵਰਤੋਂ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਇਸ ਉੱਪਰ ਪ੍ਰਾਪਤ ਹੋਈ ਸ਼ਿਕਾਇਤ ਨੂੰ 100 ਮਿੰਟ ਦੇ ਅੰਦਰ-ਅੰਦਰ ਨਿਪਟਾਉਣਾ ਲਾਜ਼ਮੀ ਹੁੰਦਾ ਹੈ। ਗੂਗਲ ਪਲੇਅ ਸਟੋਰ ਤੋਂ ਆਸਾਨੀ ਨਾਲ ਮੋਬਾਇਲ ਫੋਨ ਵਿਚ ਸੀ-ਵਿਜ਼ਲ ਐਪ ਡਾਊਨਲੋਡ ਕਰਕੇ , ਕਿਸੇ ਵੀ ਤਰਾਂ ਦੀ ਚੋਣ ਜ਼ਾਬਤੇ ਦੀ ਉਲੰਘਣਾ ਦੀ ਸ਼ਿਕਾਇਤ ਇਸ ਐਪ ਰਾਹੀਂ ਕੀਤੀ ਜਾ ਸਕਦੀ । ਇਸ ਐਪ ’ਤੇ ਸ਼ਰਾਰਤੀ ਅਨਸਰਾਂ ਸਮੇਤ ਵੋਟਾਂ ਖਰੀਦਣ ਲਈ ਸ਼ਰਾਬ, ਨਸ਼ੇ ਤੇ ਪੈਸੇ ਵੰਡਣ ਵਾਲਿਆਂ ਦੀ ਸ਼ਿਕਾਇਤ ਵੀ ਕੀਤੀ ਜਾ ਸਕਦੀ ਹੈ

ਉਨਾਂ ਅੱਗੇ ਦੱਸਿਆ ਕਿ ਸੀ-ਵਿਜ਼ਲ (7 ਫਰਵਰੀ ਤਕ) ਉੱਪਰ 87 ਸ਼ਿਕਾਇਤਾਂ ਮਿਲੀਆਂ ਸਨ, ਜੋ 100 ਮਿੰਟ ਦੇ ਅੰਦਰ ਨਿਪਟਾ ਦਿੱਤੀਆਂ ਗਈਆਂ। ਇਸ ਤੋਂ ਇਲਾਵਾ ਮੁੱਖ ਚੋਣ ਦਫਤਰ, ਪੰਜਾਬ ਵਲੋਂ ਪ੍ਰਾਪਤ 101 ਸ਼ਿਕਾਇਤਾਂ ਵਿਚੋਂ 86 ਅਤੇ ਜ਼ਿਲ੍ਹਾ ਪੱਧਰੀ ਸ਼ਿਕਾਇਤ ਸੈੱਲ ਵਿਚੋਂ ਪ੍ਰਾਪਤ 99 ਸ਼ਿਕਾਇਤਾਂ ਵਿਚੋਂ 85 ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ ਅਤੇ ਪੈਡਿੰਗ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ

ਜ਼ਿਕਰਯੋਗ ਹੈ ਕਿ ਜਿਲਾ ਪੱਧਰ ’ਤੇ ਸ਼ਿਕਾਇਤ ਸੈੱਲ ਕਮਰਾ ਨੰਬਰ 101, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਸਥਾਪਤ ਹੈ ਤੇ ਫੋਨ ਨੰਬਰ 01874-245379 ਉੱਤੇ ਜਾਂ ਈ-ਮੇਲ [email protected] ਰਾਹੀਂ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ। ਇਸ ਤੋਂ ਇਲਾਵਾ ਟੋਲ ਫ੍ਰੀ ਨੰਬਰ 1950 ਤੇ ਐਨ.ਜੀ.ਆਰ.ਐਸ ਪੋਰਟਲ https://eci.citizenservices.eci.gov.in/  ਉੱਪਰ ਵੀ ਸ਼ਿਕਾਇਤ ਕੀਤੀ  ਜਾ ਸਕਦੀ ਹੈ

———————

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments